ਪਤੰਗ ਉਡਾਉਂਦੇ ਸਮੇਂ 12 ਸਾਲਾ ਬੱਚੇ ਦੀ ਮੌਤ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਸੰਗਰੂਰ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪਿੰਡ ਤੁੰਗਾਂ ਵਿੱਚ ਪਤੰਗ ਉਡਾਉਂਦੇ ਸਮੇਂ ਤੀਜੀ ਮੰਜ਼ਿਲ ਦੀ ਛੱਤ ਤੋਂ ਡਿੱਗ ਕੇ 12 ਸਾਲਾ ਹਰਜੋਤ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਛੇਵੀਂ ਜਮਾਤ ਦਾ ਵਿਦਿਆਰਥੀ ਸੀ ਅਤੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਹਾਦਸਾ 11 ਜਨਵਰੀ ਦੀ ਸ਼ਾਮ ਨੂੰ ਵਾਪਰਿਆ, ਜਦੋਂ ਹਰਜੋਤ ਘਰ ਦੀ ਛੱਤ ‘ਤੇ ਪਤੰਗ ਉਡਾ ਰਿਹਾ ਸੀ। ਲਿਫਟ ਵਾਲੀ ਜਗ੍ਹਾ ਕੋਲੋਂ ਸੰਤੁਲਨ ਬਿਗੜਨ ਕਾਰਨ ਉਹ ਹੇਠਾਂ ਡਿੱਗ ਗਿਆ। ਗੰਭੀਰ ਹਾਲਤ ਵਿੱਚ ਉਸ ਨੂੰ ਪਹਿਲਾਂ ਸੰਗਰੂਰ ਦੇ ਨਿੱਜੀ ਹਸਪਤਾਲ ਅਤੇ ਫਿਰ ਪਟਿਆਲਾ ਰੈਫਰ ਕੀਤਾ ਗਿਆ, ਪਰ ਰਸਤੇ ਵਿੱਚ ਹੀ ਉਸ ਨੇ ਦਮ ਤੋੜ ਦਿੱਤਾ। ਬੱਚੇ ਦੀ ਮੌਤ ਨਾਲ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

Arbide World
Author: Arbide World

Leave a Comment