ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਆਪਣੀ ਨਿੱਜੀ ਜ਼ਿੰਦਗੀ ਕਾਰਨ ਸੁਰਖੀਆਂ ਵਿੱਚ ਹਨ। ਖ਼ਬਰਾਂ ਹਨ ਕਿ ਉਹ ਅਤੇ ਉਨ੍ਹਾਂ ਦੀ ਪਤਨੀ ਗੁਨੀਤ ਗਰੇਵਾਲ ਅਲੱਗ ਹੋ ਗਏ ਹਨ। ਹਾਲਾਂਕਿ ਦੋਵਾਂ ਵੱਲੋਂ ਅਜੇ ਤੱਕ ਕੋਈ ਅਧਿਕਾਰਕ ਬਿਆਨ ਨਹੀਂ ਆਇਆ, ਪਰ ਸੋਸ਼ਲ ਮੀਡੀਆ ‘ਤੇ ਕੁਝ ਸਕ੍ਰੀਨ ਰਿਕਾਰਡਿੰਗਜ਼ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਗੁਨੀਤ ਗਰੇਵਾਲ ਨੇ 9 ਦਸੰਬਰ 2025 ਨੂੰ ਵੈਨਕੂਵਰ ਕੋਰਟ ਵਿੱਚ ਤਲਾਕ ਲਈ ਅਰਜ਼ੀ ਦਾਖਲ ਕੀਤੀ ਹੈ। ਇਹ ਜਾਣਕਾਰੀ ਬ੍ਰਿਟਿਸ਼ ਕੋਲੰਬੀਆ ਕੋਰਟ ਦੀ ਵੈੱਬਸਾਈਟ ਦੇ ਸਰਚ ਰਿਜ਼ਲਟਾਂ ਨਾਲ ਜੋੜੀ ਜਾ ਰਹੀ ਹੈ।

ਇਸ ਤੋਂ ਇਲਾਵਾ, ਪਰਮੀਸ਼ ਅਤੇ ਗੁਨੀਤ ਨੇ ਇਕ-ਦੂਜੇ ਨੂੰ ਸੋਸ਼ਲ ਮੀਡੀਆ ‘ਤੇ ਅਨਫਾਲੋ ਕਰ ਦਿੱਤਾ ਹੈ, ਜਦਕਿ ਗੁਨੀਤ ਨੇ ਪੂਰੀ ਵਰਮਾ ਫੈਮਲੀ ਨੂੰ ਵੀ ਅਨਫਾਲੋ ਕੀਤਾ ਹੈ। ਦੋਵਾਂ ਦਾ ਵਿਆਹ 2021 ਵਿੱਚ ਹੋਇਆ ਸੀ ਅਤੇ ਉਨ੍ਹਾਂ ਦੀ ਇੱਕ ਧੀ ਵੀ ਹੈ। ਚਾਰ ਸਾਲ ਬਾਅਦ ਵੱਖ ਹੋਣ ਦੀਆਂ ਖਬਰਾਂ ਚਰਚਾ ਵਿੱਚ ਹਨ, ਪਰ ਫਿਲਹਾਲ ਇਸ ਬਾਰੇ ਦੋਵਾਂ ਵਿੱਚੋਂ ਕਿਸੇ ਵੱਲੋਂ ਵੀ ਕੋਈ ਪੁਸ਼ਟੀ ਨਹੀਂ ਕੀਤੀ ਗਈ।







