ਪੰਜਾਬ ‘ਚ ਠੰਡ ਕਾਰਨ ਸਕੂਲਾਂ ਦੇ ਸਮੇਤ ਬਦਲੇ! ਜਾਣੋ ਨਵਾਂ ਟਾਈਮ

ਪੰਜਾਬ ਵਿੱਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਲਈ ਨਵਾਂ ਸਮਾਂ 16 ਜਨਵਰੀ ਤੋਂ 21 ਜਨਵਰੀ ਤੱਕ ਲਾਗੂ ਰਹੇਗਾ।

ਪੰਜਾਬ 'ਚ ਠੰਡ ਕਾਰਨ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ Time

ਹੁਕਮਾਂ ਮੁਤਾਬਕ ਪ੍ਰਾਇਮਰੀ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲਣਗੇ, ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3:20 ਵਜੇ ਤੱਕ ਰਹੇਗਾ। ਵਿਭਾਗ ਨੇ ਇਹ ਫੈਸਲਾ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਹੈ।

Arbide World
Author: Arbide World

Leave a Comment