Punjab Weather Report: ਪੰਜਾਬ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਸੰਘਣੀ ਧੁੰਦ ਕਾਰਨ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। India Meteorological Department (IMD) ਚੰਡੀਗੜ੍ਹ ਵੱਲੋਂ ਜਾਰੀ ਜ਼ਿਲ੍ਹਾ-ਵਾਰ ਚੇਤਾਵਨੀ ਮੁਤਾਬਕ 31 ਦਸੰਬਰ 2025 ਤੋਂ 3 ਜਨਵਰੀ 2026 ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਬਹੁਤ ਸੰਘਣੀ ਧੁੰਦ ਅਤੇ ਕੁਝ ਥਾਵਾਂ ‘ਤੇ ਕੋਲਡ ਵੇਵ ਦਾ ਅਸਰ ਰਹੇਗਾ।
ਮੌਸਮ ਵਿਭਾਗ ਅਨੁਸਾਰ 31 ਦਸੰਬਰ ਨੂੰ ਪੱਛਮੀ ਅਤੇ ਦੱਖਣੀ ਜ਼ਿਲ੍ਹਿਆਂ ਵਿੱਚ ਚੇਤਾਵਨੀ ਕੁਝ ਘਟ ਸਕਦੀ ਹੈ, ਪਰ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਧੁੰਦ ਜਾਰੀ ਰਹੇਗੀ। 1 ਅਤੇ 2 ਜਨਵਰੀ ਨੂੰ ਕੇਂਦਰੀ ਅਤੇ ਉੱਤਰੀ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਦੀ ਸਥਿਤੀ ਬਣੀ ਰਹਿਣ ਦੀ ਸੰਭਾਵਨਾ ਹੈ। ਕੁਝ ਥਾਵਾਂ ‘ਤੇ ਹਲਕੀ ਬੂੰਦਾਬਾਂਦੀ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਵੀ ਜਤਾਈ ਗਈ ਹੈ।
ਮੌਸਮ ਵਿਭਾਗ ਨੇ 3 ਜਨਵਰੀ ਤੱਕ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਖ਼ਾਸ ਕਰਕੇ ਸਵੇਰੇ ਅਤੇ ਰਾਤ ਸਮੇਂ ਵਾਹਨ ਚਲਾਉਂਦੇ ਹੋਏ ਸਾਵਧਾਨੀ ਵਰਤਣ, ਲੋੜ ਪੈਣ ‘ਤੇ ਹੀ ਯਾਤਰਾ ਕਰਨ ਅਤੇ ਕੋਲਡ ਵੇਵ ਤੋਂ ਬਚਾਅ ਲਈ ਗਰਮ ਕੱਪੜੇ ਪਹਿਨਣ ਦੀ ਅਪੀਲ ਕੀਤੀ ਗਈ ਹੈ। IMD ਵੱਲੋਂ ਜਾਰੀ ‘Be Updated’ ਅਤੇ ‘Be Prepared’ ਚੇਤਾਵਨੀਆਂ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ ਗਿਆ ਹੈ।







