ਰਾਣਾ ਬਲਾਚੌਰੀਆ ਕਤਲ ਮਾਮਲਾ: 2 ਸ਼ੂਟਰ ਗ੍ਰਿਫ਼ਤਾਰ

ਮੋਹਾਲੀ ਦੇ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਕਤਲਕਾਂਡ ਵਿੱਚ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਦੋ ਸ਼ੂਟਰਾਂ ਨੂੰ ਪੱਛਮੀ ਬੰਗਾਲ ਦੇ ਹਾਵੜਾ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਤਰਨਦੀਪ ਸਿੰਘ ਵਜੋਂ ਹੋਈ ਹੈ।

ਇਹ ਕਾਰਵਾਈ ਪੰਜਾਬ, ਮਹਾਰਾਸ਼ਟਰ, ਕਰਨਾਟਕ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਸਾਂਝੀ ਜਾਂਚ ਤੋਂ ਬਾਅਦ ਕੀਤੀ ਗਈ, ਜਿਸ ਵਿੱਚ ਸਿੱਕਮ ਪੁਲਿਸ, ਮੁੰਬਈ ਪੁਲਿਸ, ਪੱਛਮੀ ਬੰਗਾਲ ਐਸਟੀਐਫ਼, ਕੇਂਦਰੀ ਏਜੰਸੀਆਂ ਅਤੇ ਹਾਵੜਾ ਦੀ ਸਥਾਨਕ ਪੁਲਿਸ ਨੇ ਸਹਿਯੋਗ ਦਿੱਤਾ।

ਇਸ ਦੇ ਨਾਲ ਹੀ ਵਿਦੇਸ਼ੀ ਹੈਂਡਲਰ ਅਮਰ ਖਾਬੇ ਰਾਜਪੂਤਾ ਦੇ ਨਜ਼ਦੀਕੀ ਸਾਥੀ ਆਕਾਸ਼ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਸਾਰੇ ਮੁਲਜ਼ਮਾਂ ਨੂੰ ਹੋਰ ਪੁੱਛਗਿੱਛ ਲਈ ਪੰਜਾਬ ਲਿਆਂਦਾ ਜਾਵੇਗਾ।

ਪੁਲਿਸ ਮੁਤਾਬਕ ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਜ਼ਿਕਰਯੋਗ ਹੈ ਕਿ ਸਵੇਰੇ ਡੀਜੀਪੀ ਨੇ ਇਸ ਕੇਸ ਵਿੱਚ ਵੱਡੀ ਬ੍ਰੇਕਥਰੂ ਦੇ ਸੰਕੇਤ ਦਿੱਤੇ ਸਨ, ਜਿਸ ਤੋਂ ਬਾਅਦ ਦੁਪਹਿਰ ਨੂੰ ਸੋਸ਼ਲ ਮੀਡੀਆ ਰਾਹੀਂ ਗ੍ਰਿਫ਼ਤਾਰੀਆਂ ਦੀ ਪੁਸ਼ਟੀ ਕੀਤੀ ਗਈ।

Arbide World
Author: Arbide World

Leave a Comment