2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਆਪਣਾ ਸਿਆਸੀ ਆਧਾਰ ਹੋਰ ਮਜ਼ਬੂਤ ਕੀਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਮੌਜੂਦਗੀ ਵਿੱਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਜਗਮੀਤ ਬਰਾੜ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਓਂਕਾਰ ਸਿੱਧੂ ਅਤੇ ਸੀਨੀਅਰ ਅਕਾਲੀ ਆਗੂ ਚਰਨਜੀਤ ਬਰਾੜ ਨੇ ਵੀ ਭਾਜਪਾ ਦਾ ਦਾਮਨ ਫੜਿਆ।
ਕੋਟਕਪੂਰਾ ਤੋਂ ਸਾਬਕਾ ਵਿਧਾਇਕ ਜਗਮੀਤ ਬਰਾੜ ਦੇ ਭਰਾ ਰਿਪਜੀਤ ਸਿੰਘ ਬਰਾੜ ਵੀ ਭਾਜਪਾ ਵਿੱਚ ਸ਼ਾਮਲ ਹੋਏ ਹਨ। ਜਗਮੀਤ ਬਰਾੜ 2022 ਦੀ ਮੌੜ ਮੰਡੀ ਵਿਧਾਨ ਸਭਾ ਚੋਣ ਅਕਾਲੀ ਦਲ ਦੀ ਟਿਕਟ ‘ਤੇ ਲੜ ਚੁੱਕੇ ਹਨ।






