ਮਸ਼ਹੂਰ ਗਾਇਕ-ਰੈਪਰ ਯੋ ਯੋ ਹਨੀ ਸਿੰਘ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਦਿੱਲੀ ਵਿੱਚ ਹੋਏ ਇੱਕ ਕੰਸਰਟ ਦੌਰਾਨ ਸਟੇਜ ‘ਤੇ ਉਨ੍ਹਾਂ ਵੱਲੋਂ ਕੀਤੀਆਂ ਅਸ਼ਲੀਲ ਟਿੱਪਣੀਆਂ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਤਿੱਖੀ ਆਲੋਚਨਾ ਹੋ ਰਹੀ ਹੈ। ਵੀਡੀਓ ਵਿੱਚ ਹਨੀ ਸਿੰਘ ਨੂੰ ਦਰਸ਼ਕਾਂ ਸਾਹਮਣੇ ਅਪੱਤੀਜਨਕ ਬੋਲ ਬੋਲਦੇ ਹੋਏ ਵੇਖਿਆ ਜਾ ਸਕਦਾ ਹੈ।
ਇਸ ਮਾਮਲੇ ‘ਤੇ ਪੰਜਾਬੀ ਗਾਇਕ ਜਸਬੀਰ ਜੱਸੀ ਨੇ ਕੜੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਹਨੀ ਸਿੰਘ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਅਤੇ ਅਜਿਹੀ ਬੋਲੀ ਨੌਜਵਾਨਾਂ ‘ਤੇ ਗਲਤ ਅਸਰ ਪਾਂਦੀ ਹੈ। ਜੱਸੀ ਨੇ ਹਨੀ ਸਿੰਘ ਦੇ ਪਰਿਵਾਰ ਨੂੰ ਵੀ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਸਮਝਾਉਣ ਤਾਂ ਜੋ ਇਹ ਰੁਝਾਨ ਰੁਕੇ।
ਵਿਵਾਦ ਵਧਣ ਮਗਰੋਂ ਹਨੀ ਸਿੰਘ ਨੇ ਸੋਸ਼ਲ ਮੀਡੀਆ ਰਾਹੀਂ ਮੁਆਫੀ ਮੰਗਦੇ ਹੋਏ ਕਿਹਾ ਕਿ ਉਨ੍ਹਾਂ ਦੀ ਨੀਅਤ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਨਹੀਂ ਸੀ। ਜ਼ਿਕਰਯੋਗ ਹੈ ਕਿ ਹਨੀ ਸਿੰਘ ਪਹਿਲਾਂ ਵੀ ਅਸ਼ਲੀਲ ਸ਼ਬਦਾਵਲੀ ਅਤੇ ਵਿਵਾਦਿਤ ਗੀਤਾਂ ਕਾਰਨ ਕਈ ਵਾਰ ਆਲੋਚਨਾ ਦਾ ਸ਼ਿਕਾਰ ਰਹਿ ਚੁੱਕੇ ਹਨ।






