ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਨਾਲ ਜੁੜੀ ਵਾਇਰਲ ਵੀਡੀਓ ਨੂੰ ਨਕਲੀ ਕਰਾਰ ਦਿੰਦਿਆਂ ਕਿਹਾ ਹੈ ਕਿ ਇਹ ਏਆਈ ਤਕਨਾਲੋਜੀ ਨਾਲ ਬਣਾਈ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ੀ ਦੌਰਾਨ ਉਨ੍ਹਾਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਲਿਖਤੀ ਸਪੱਸ਼ਟੀਕਰਨ ਸੌਂਪਿਆ ਅਤੇ ਸਾਫ਼ ਕੀਤਾ ਕਿ ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਨਾ ਉਨ੍ਹਾਂ ਵਿੱਚ ਹਿੰਮਤ ਹੈ ਅਤੇ ਨਾ ਹੀ ਔਕਾਤ। ਪੇਸ਼ੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਵਾਇਰਲ ਵੀਡੀਓ ਦੀ ਕਿਸੇ ਵੀ ਲੈਬ ਤੋਂ ਫੋਰੈਂਸਿਕ ਜਾਂਚ ਕਰਵਾ ਲਈ ਜਾਵੇ, ਉਹ ਹਰ ਤਰ੍ਹਾਂ ਦੀ ਜਾਂਚ ਲਈ ਤਿਆਰ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮ ਸਦਕਾ ਨਿਮਾਣੇ ਸਿੱਖ ਵਜੋਂ ਹਾਜ਼ਰ ਹੋ ਕੇ ਦਾਸ ਨੇ ਆਪਣਾ ਸਪੱਸ਼ਟੀਕਰਨ ਦਿੱਤਾ… ਪ੍ਰੈੱਸ ਕਾਨਫਰੰਸ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ LIVE https://t.co/VMF6mJz94A
— Bhagwant Mann (@BhagwantMann) January 15, 2026







