Punjab Cabinet Reshuffle: ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ! ਕਈ ਮੰਤਰੀਆਂ ਦੇ ਵਿਭਾਗ ਬਦਲੇ

ਪੰਜਾਬ ਦੀ ਰਾਜਨੀਤੀ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਰਾਜ ਸਰਕਾਰ ਨੇ ਕੈਬਨਿਟ ਪੱਧਰ ‘ਤੇ ਵੱਡਾ ਪ੍ਰਸ਼ਾਸਕੀ ਫੇਰਬਦਲ ਕਰਦਿਆਂ ਦੋ ਸੀਨੀਅਰ ਮੰਤਰੀਆਂ ਦੇ ਵਿਭਾਗ ਬਦਲੇ ਹਨ। ਸੂਤਰਾਂ ਮੁਤਾਬਕ ਇਹ ਤਬਦੀਲੀ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਡਾ. ਰਵਜੋਤ ਦੇ ਵਿਭਾਗਾਂ ਵਿੱਚ ਕੀਤੀ ਗਈ ਹੈ।

ਨਵੇਂ ਫੇਰਬਦਲ ਅਨੁਸਾਰ ਸੰਜੀਵ ਅਰੋੜਾ ਨੂੰ ਲੋਕਲ ਬਾਡੀਜ਼ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ, ਜੋ ਕਿ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਸ਼ਹਿਰੀ ਵਿਕਾਸ ਨਾਲ ਜੁੜਿਆ ਇੱਕ ਅਹਿਮ ਵਿਭਾਗ ਮੰਨਿਆ ਜਾਂਦਾ ਹੈ। ਇਸ ਨਾਲ ਸ਼ਹਿਰੀ ਵਿਕਾਸ ਨਾਲ ਸਬੰਧਿਤ ਫੈਸਲਿਆਂ ਵਿੱਚ ਉਨ੍ਹਾਂ ਦੀ ਭੂਮਿਕਾ ਹੋਰ ਮਜ਼ਬੂਤ ਹੋਵੇਗੀ।

ਉੱਥੇ ਹੀ ਕੈਬਨਿਟ ਮੰਤਰੀ ਡਾ. ਰਵਜੋਤ ਨੂੰ ਐਨਆਰਆਈ ਵਿਭਾਗ ਸੌਂਪਿਆ ਗਿਆ ਹੈ। ਇਹ ਵਿਭਾਗ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਜੁੜੇ ਮਸਲਿਆਂ, ਨਿਵੇਸ਼ ਅਤੇ ਸ਼ਿਕਾਇਤ ਨਿਵਾਰਣ ਨਾਲ ਸਬੰਧਿਤ ਹੈ। ਸਰਕਾਰ ਵੱਲੋਂ ਇਸ ਕਦਮ ਨੂੰ ਐਨਆਰਆਈ ਨੀਤੀ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਅਹਿਮ ਪਹਲ ਵਜੋਂ ਦੇਖਿਆ ਜਾ ਰਿਹਾ ਹੈ।

ਮੰਨਿਆ ਜਾ ਰਿਹਾ ਹੈ ਕਿ ਇਹ ਫੇਰਬਦਲ ਪ੍ਰਸ਼ਾਸਕੀ ਕਾਰਗੁਜ਼ਾਰੀ ਵਿੱਚ ਸੁਧਾਰ ਅਤੇ ਵਿਭਾਗੀ ਕੰਮਕਾਜ ਨੂੰ ਤੇਜ਼ ਕਰਨ ਦੇ ਮਕਸਦ ਨਾਲ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਇਸ ਸਬੰਧੀ ਅਧਿਕਾਰਕ ਨੋਟੀਫਿਕੇਸ਼ਨ ਜਲਦ ਜਾਰੀ ਹੋ ਸਕਦਾ ਹੈ।

Arbide World
Author: Arbide World

Leave a Comment