ਤਰਣਤਾਰਨ ਵਿੱਚ ਜਾਨਲੇਵਾ ਚਾਈਨਾ ਡੋਰ ਦੇ ਖ਼ਤਰੇ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਰਾਹੁਲ ਨੇ ਇਸ ਦੀ ਵਿਕਰੀ ਅਤੇ ਵਰਤੋਂ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਬੱਚਿਆਂ ਨੂੰ ਸਿਰਫ਼ ਸੂਤੀ ਧਾਗੇ ਨਾਲ ਹੀ ਪਤੰਗਬਾਜ਼ੀ ਕਰਨ ਲਈ ਪ੍ਰੇਰਿਤ ਕਰਨ।
ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਧਾਰਾ 188 ਅਤੇ ਵਾਤਾਵਰਣ ਸੁਰੱਖਿਆ ਐਕਟ ਤਹਿਤ ਕੇਸ ਦਰਜ ਕੀਤਾ ਜਾਵੇਗਾ, ਜਿਸ ‘ਚ 5 ਸਾਲ ਤੱਕ ਕੈਦ ਅਤੇ 1 ਲੱਖ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ।
ਜ਼ਿਲ੍ਹਾ ਪ੍ਰਸ਼ਾਸਨ ਨੇ ਸਿਵਲ ਤੇ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਤਾਇਨਾਤ ਕਰ ਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਵਪਾਰੀਆਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਚਾਈਨਾ ਡੋਰ ਦੀ ਵਿਕਰੀ ਤੁਰੰਤ ਬੰਦ ਕਰਨ, ਨਹੀਂ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।







