Punjab School Holiday Update: ਠੰਢ ਕਾਰਨ ਛੁੱਟੀਆਂ ਵਧੀਆਂ, ਹੁਣ ਇਸ ਦਿਨ ਖੁੱਲਣਗੇ ਸਕੂਲ
ਪੰਜਾਬ ਵਿੱਚ ਤੇਜ਼ ਠੰਢ, ਸੰਘਣੇ ਕੋਹਰੇ ਅਤੇ ਸੀਤ ਲਹਿਰ ਦੇ ਮੱਦੇਨਜ਼ਰ ਸਰਕਾਰ ਨੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਦੀਆਂ ਛੁੱਟੀਆਂ 7 ਜਨਵਰੀ 2026 ਤੱਕ ਵਧਾ ਦਿੱਤੀਆਂ ਹਨ। ਸਿੱਖਿਆ ਮੰਤਰੀ Harjot Singh Bains ਨੇ ਬੁੱਧਵਾਰ ਨੂੰ ਐਕਸ ‘ਤੇ ਦੱਸਿਆ ਕਿ ਇਹ ਫੈਸਲਾ ਮੁੱਖ ਮੰਤਰੀ Bhagwant Singh Mann ਦੇ ਨਿਰਦੇਸ਼ਾਂ ਅਨੁਸਾਰ ਲਿਆ ਗਿਆ ਹੈ।
ਮਾਨਯੋਗ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ…
— Harjot Singh Bains (@harjotbains) December 31, 2025
ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਸਕੂਲੀ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਪਹਿਲ ਦਿੱਤੀ ਗਈ ਹੈ। ਹੁਣ ਸਾਰੇ ਸਕੂਲ 8 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲਣਗੇ। ਪਹਿਲਾਂ ਸਕੂਲ 1 ਜਨਵਰੀ ਨੂੰ ਖੁੱਲਣੇ ਸਨ, ਪਰ ਮੌਸਮ ਦੀ ਮਾਰ ਕਾਰਨ ਫੈਸਲਾ ਅੱਗੇ ਟਾਲਿਆ ਗਿਆ।
ਇਧਰ, ਸੂਬੇ ਦੇ ਮੈਦਾਨੀ ਇਲਾਕਿਆਂ ਵਿੱਚ ਨਿਊਨਤਮ ਤਾਪਮਾਨ 4–6 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ ਅਤੇ ਕਈ ਥਾਵਾਂ ‘ਤੇ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹੀ। ਮੌਸਮ ਵਿਭਾਗ ਨੇ 1 ਤੋਂ 6 ਜਨਵਰੀ ਤੱਕ ਵੈਸਟਰਨ ਡਿਸਟਰਬੈਂਸ ਦੇ ਅਸਰ ਹੇਠ ਬਰਫ਼ੀਲੀਆਂ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਹੈ।







