Punjab School News: ਸਕੂਲਾਂ ਦੀਆਂ ਛੁੱਟੀਆਂ ਦਰਮਿਆਨ ਅਹਿਮ ਐਲਾਨ

ਪੰਜਾਬ ਦੇ ਸਕੂਲਾਂ ਵਿੱਚ ਸਰਦੀ ਦੀਆਂ ਛੁੱਟੀਆਂ ਦਰਮਿਆਨ ਵਿਦਿਆਰਥੀਆਂ ਲਈ ਅਹਿਮ ਅਪਡੇਟ ਸਾਹਮਣੇ ਆਈ ਹੈ। SCERT ਪੰਜਾਬ ਵੱਲੋਂ 2026-27 ਅਕਾਦਮਿਕ ਸੈਸ਼ਨ ਲਈ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤ ਦੇ ਦਾਖਲਿਆਂ ਵਾਸਤੇ ਸਾਂਝੀ ਪ੍ਰਵੇਸ਼ ਪ੍ਰੀਖਿਆ ਕਰਵਾਈ ਜਾਵੇਗੀ। ਇਸ ਲਈ ਔਨਲਾਈਨ ਰਜਿਸਟ੍ਰੇਸ਼ਨ 3 ਜਨਵਰੀ ਤੋਂ 20 ਜਨਵਰੀ 2026 ਤੱਕ ਹੋਵੇਗੀ।

ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ ਮੁਤਾਬਕ, ਮਾਨਸਾ ਜ਼ਿਲ੍ਹੇ ਵਿੱਚ ਮਾਨਸਾ, ਬੋਹਾ ਅਤੇ ਸਰਦੂਲਗੜ੍ਹ ਵਿੱਚ ਸਕੂਲ ਆਫ਼ ਐਮੀਨੈਂਸ ਚੱਲ ਰਹੇ ਹਨ। ਪੰਜਾਬ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਇਸ ਸਮੇਂ 8ਵੀਂ ਅਤੇ 10ਵੀਂ ਜਮਾਤ ਵਿੱਚ ਪੜ੍ਹ ਰਹੇ ਵਿਦਿਆਰਥੀ ਇਸ ਪ੍ਰੀਖਿਆ ਲਈ ਯੋਗ ਹਨ। ਚੁਣੇ ਗਏ ਉਮੀਦਵਾਰਾਂ ਨੂੰ 2026-27 ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖਲਾ ਮਿਲੇਗਾ।

ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ ਭੋਗਲ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਪੂਰੀ ਤਰ੍ਹਾਂ ਔਨਲਾਈਨ ਪੋਰਟਲ ਰਾਹੀਂ ਕੀਤੀ ਜਾਵੇਗੀ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀ ਰੋਲ ਨੰਬਰ ਅਤੇ ਸਟੂਡੈਂਟ ਆਈਡੀ ਦਰਜ ਕਰਦੇ ਹੀ ਡੇਟਾ ਆਟੋਮੈਟਿਕ ਭਰ ਸਕਣਗੇ, ਜਦਕਿ ਹੋਰ ਬੋਰਡਾਂ ਦੇ ਵਿਦਿਆਰਥੀਆਂ ਨੂੰ ਵੇਰਵੇ ਖੁਦ ਭਰਣੇ ਪੈਣਗੇ। ਵੇਰਵਿਆਂ ਦੀ ਪੁਸ਼ਟੀ ਤੋਂ ਬਾਅਦ ਰਜਿਸਟ੍ਰੇਸ਼ਨ ਸਲਿੱਪ ਡਾਊਨਲੋਡ ਕੀਤੀ ਜਾ ਸਕੇਗੀ। OTP ਤੋਂ ਬਿਨਾਂ ਅਰਜ਼ੀ ਅਧੂਰੀ ਮੰਨੀ ਜਾਵੇਗੀ।

Arbide World
Author: Arbide World

Leave a Comment